Suggerimenti
Crediti
PERFORMING ARTISTS
Bhai Ranjit Singh Ji Chandan Faridkot Wale
Performer
COMPOSITION & LYRICS
Bhai Ranjit Singh Ji Chandan Faridkot Wale
Composer
Sanju Canada
Composer
Guru Garanth Sasib
Songwriter
Testi
ਤੂੰ ਠਾਕੁਰੁ ਤੁਮ ਪਹਿ ਅਰਦਾਸਿ
ਜੀਉ ਪਿੰਡੁ ਸਭੁ ਤੇਰੀ ਰਾਸਿ
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ
ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ
ਕੋਇ ਨ ਜਾਨੈ ਤੁਮਰਾ ਅੰਤੁ
ਊਚੇ ਤੇ ਊਚਾ ਭਗਵੰਤ
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ
ਤੁਮ ਤੇ ਹੋਇ ਸੁ ਆਗਿਆਕਾਰੀ
ਤੁਮਰੀ ਗਤਿ-ਮਿਤਿ ਤੁਮ ਹੀ ਜਾਨੀ
ਨਾਨਕ ਦਾਸ ਸਦਾ ਕੁਰਬਾਨੀ
ਅਰਦਾਸ ੴ
ਸ਼੍ਰੀ ਵਾਹਿਗੁਰੂ ਜੀ ਕੀ ਫ਼ਤਹਿ
ਸ੍ਰੀ ਭਗੌਤੀ ਜੀ ਸਹਾਇ
ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ ੧੦
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ
ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ
ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ
ਸਭ ਥਾਂਈ ਹੋਇ ਸਹਾਇ
ਦਸਵੇਂ ਪਾਤਸ਼ਾਹ, ਧੰਨ-ਧੰਨ ਸਾਹਿਬ
ਸ਼੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਸਭ ਥਾਂਈ ਹੋਇ ਸਹਾਇ
ਦਸਾਂ ਪਾਤਸ਼ਾਹੀਆਂ ਦੀ ਜੋਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ
ਖ਼ਾਲਸਾ ਜੀ ਸਹਿ ਬੋਲੋ ਜੀ ਵਾਹਿਗੁਰੂ
ਪੰਜਾਂ ਪਿਆਰਿਆਂ, ਚੌਹਾਂ ਸਾਹਿਬਜਾਦਿਆਂ
ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ
ਜਿਨ੍ਹਾਂ ਨਾਮ ਜਪਿਆ, ਵੰਡ ਕੇ ਛਕਿਆ, ਦੇਗ ਚਲਾਈ
ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿੰਨ੍ਹਾਂ ਪਿਆਰਿਆਂ
ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ
ਜਿਨ੍ਹਾਂ ਸਿੰਘਾਂ-ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ
ਬੰਦ-ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ 'ਤੇ ਚੜ੍ਹੇ
ਆਰਿਆਂ ਨਾਲ਼ ਚਿਰਾਏ ਗਏ, ਸਿੱਖੀ ਕੇਸਾਂ ਸੁਆਸਾਂ ਨਾਲ਼ ਨਿਬਾਹੀ
ਤਿੰਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖ਼ਾਲਸਾ ਜੀ ਬੋਲੋ ਜੀ ਸ਼੍ਰੀ ਵਾਹਗੁਰੂ
ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ
ਪ੍ਰਿਥਮੇ ਸਰਬੱਤ ਖ਼ਾਲਸਾ ਜੀ ਕੀ ਅਰਦਾਸ ਹੈ
ਸਰਬੱਤ ਖ਼ਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿੱਤ ਆਵੇ
ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ
ਜਹਾਂ-ਜਹਾਂ ਖ਼ਾਲਸਾ ਜੀ, ਤਹਾਂ-ਤਹਾਂ ਰਛਿਆ ਰਿਆਇਤ
ਦੇਗ ਤੇਗ ਫ਼ਤਹਿ, ਬਿਰਦ ਕੀ ਪੈਜ, ਪੰਥ ਕੀ ਜੀਤ
ਸ੍ਰੀ ਸਾਹਿਬ ਜੀ ਸਹਾਇ, ਖ਼ਾਲਸੇ ਜੀ ਕੇ ਬੋਲ ਬਾਲੇ
ਬੋਲਣਾ ਜੀ ਸ਼੍ਰੀ ਵਾਹਿਗੁਰੂ
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ
ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ
ਭਰੋਸਾ ਦਾਨ, ਦਾਨਾਂ ਸਿਰ ਦਾਨ
ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ
ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ
ਧਰਮ ਕਾ ਜੈਕਾਰ, ਬੋਲਣਾ ਜੀ ਸ਼੍ਰੀ ਵਾਹਿਗੁਰੂ
ਸਿੱਖਾਂ ਦਾ ਮੰਨ ਨੀਵਾਂ, ਮੱਤ ਉੱਚੀ
ਮੱਤ ਦਾ ਰਾਖਾ ਆਪਿ ਵਾਹਿਗੁਰੂ
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ
ਨਿਓਟਿਆਂ ਦੀ ਓਟ, ਆਪਿ ਜੀ ਦੇ ਹਜੂਰ
ਸੋਧਰ ਸੰਧਿਆ ਰਹੇ ਰਾਸ, ਸਾਹਿਬ ਜੀ ਦੀ ਅਰਦਾਸ
ਅੱਖਰ ਵਾਧਾ ਘਾਟਾ ਭੁੱਲ-ਚੁੱਕ ਮਾਫ਼
ਸਰਬੱਤ ਦੇ ਕਾਰਜ ਰਾਸ ਸੇਈ ਪਿਆਰੇ ਮੇਲ
ਜਿਨ੍ਹਾਂ ਮਿਲਿਆਂ ਆਪ ਜੀ ਦਾ ਨਾਮ ਚਿੱਤ ਆਵੇ
ਨਾਨਕ ਨਾਮ, ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ
Writer(s): Traditional, Bhai Daljeet Singh (ludhiane Wale)
Lyrics powered by www.musixmatch.com